ਅੱਜ 1002 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1056 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ*

Loading

ਐਸ.ਏ.ਐਸ ਨਗਰ:-5 ਮਈ–ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 50988 ਮਿਲੇ ਹਨ ਜਿਨ੍ਹਾਂ ਵਿੱਚੋਂ 41636 ਮਰੀਜ਼ ਠੀਕ ਹੋ ਗਏ ਅਤੇ 8701 ਕੇਸ ਐਕਟੀਵ ਹਨ । ਜਦਕਿ 651 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1002 ਮਰੀਜ਼ ਠੀਕ ਹੋਏ ਹਨ ਅਤੇ 1056 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 17 ਮਰੀਜਾਂ ਦੀ ਮੌਤ ਹੋਈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 128 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 270 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 36 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 84 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 125 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 362 ਕੇਸ ਸ਼ਾਮਲ ਹਨ।

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ।।‌

Leave a Reply

Your email address will not be published. Required fields are marked *

158562

+

Visitors