ਮਹਾਨ ਰਬਾਬੀ ਭਾਈ ਮਰਦਾਨਾ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਚ ਮਨਾਇਆ

Loading

chandigarh:02-12-2021:- alpha news india presentation:—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ। ਪਾਵਨ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ ਅਤੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਸਮਾਗਮ ਦੌਰਾਨ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *

159340

+

Visitors