ਨਵੀਂ ਦਿੱਲੀ:–7 ਮਈ:—ਅੱਜ ਸ਼ਨੀਵਾਰ ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ‘ਚ ਨਵੀਂ ਕੀਮਤ 999.50 ਰੁਪਏ ਹੋ ਗਈ ਹੈ। ਮਾਰਚ 2022 ਵਿੱਚ ਵੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 1 ਮਈ ਨੂੰ ਵਪਾਰਕ ਸਿਲੰਡਰ ਦੀ ਕੀਮਤ ਵਿੱਚ 102 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਬਾਅਦ ਇਨ੍ਹਾਂ ਦੀ ਕੀਮਤ 2, 355 ਰੁਪਏ ਹੋ ਗਈ ਸੀ।ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਅਜਿਹੇ ਸਮੇਂ ਵਿਚ ਹੋਇਆ ਹੈ ਜਦੋਂ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ। ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਭਾਰਤ ਵਿੱਚ ਆਮ ਆਦਮੀ ਦੀਆਂ ਮੁਸ਼ਕਲਾਂ ਵਿੱਚ ਵਾਧਾ ਕਰੇਗਾ।