ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿੱਕ ਬਿਓਰੋ : ਬਿਹਾਰ ਦੇ ਗ੍ਰਾਮੀਣ ਨਿਰਮਾਣ ਵਿਭਾਗ ਵਿੱਚ ਤਾਇਨਾਤ ਇੱਕ ਕਾਰਜਕਾਰੀ ਇੰਜੀਨੀਅਰ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਨਿਗਰਾਨੀ ਟੀਮ ਨੇ ਸ਼ਨੀਵਾਰ ਨੂੰ ਕਿਸ਼ਨਗੰਜ ਅਤੇ ਪਟਨਾ ‘ਚ ਕਾਰਜਕਾਰੀ ਇੰਜੀਨੀਅਰ ਸੰਜੇ ਕੁਮਾਰ ਰਾਏ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਘਰ ‘ਚੋਂ ਕਰੀਬ 5 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ। ਇਸ ਤੋਂ ਇਲਾਵਾ ਗਹਿਣੇ ਅਤੇ ਹੋਰ ਕੀਮਤੀ ਸਮਾਨ ਵੀ ਭਾਰੀ ਮਾਤਰਾ ‘ਚ ਮਿਲਣ ਦੀ ਸੰਭਾਵਨਾ ਹੈ। ਨੋਟਾਂ ਦੀ ਗਿਣਤੀ ਜਾਰੀ ਹੈ।
ਨਿਗਰਾਨ ਟੀਮ ਨੇ ਭ੍ਰਿਸ਼ਟ ਇੰਜੀਨੀਅਰ ਸੰਜੇ ਰਾਏ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ।