ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭਾਈ ਸਮੇਤ ਪਰਿਵਾਰ ਦੇ ਅੱਠ ਲੋਕਾਂ ਦਾ ਕੁਹਾੜੀ ਨਾਲ ਕਤਲ

Loading

ਮੱਧ ਪ੍ਰਦੇਸ਼—29 ਮਈ : ਇਕ ਵਿਅਕਤੀ ਨੇ ਆਪਣੇ ਪਰਿਵਾਰ ਦੇ 8 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਦਰਦਨਾਕ ਖਬਰ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਛਿੰਦਵਾੜਾ ਵਿੱਚ ਇਹ ਦਰਦਨਾਕ ਘਟਨਾ ਵਾਪਰੀ ਜਿੱਥੇ ਵਿਅਕਤੀ ਨੇ ਕੁਹਾੜੀ ਨਾਲ ਆਪਣੇ ਪਰਿਵਾਰ ਦਾ ਕਤਲ ਕਰ ਦਿੱਤਾ। ਮਾਹੁਲਝਿਰੀ ਪੁਲਿਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੀ ਦੇਰ ਰਾਤ ਨੂੰ ਬੋਦਲ ਕਛਾਰ ਪਿੰਡ ਦੀ ਹੈ। ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਦੇ ਉਚ ਅਧਿਕਾਰੀ ਘਟਨਾ ਸਥਾਨ ਉਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਖਬਰਾਂ ਮੁਤਾਬਕ ਆਦਿਵਾਸੀ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਪਤਨੀ, ਬੱਚਿਆਂ ਅਤੇ ਭਾਈ ਸਮੇਤ ਪਰਿਵਾਰ ਦੇ ਅੱਠ ਲੋਕਾਂ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਖੁਦ ਖੁਦਕੁਸ਼ੀ ਕਰ ਲਈ।

Leave a Reply

Your email address will not be published. Required fields are marked *

160303

+

Visitors