ਮਰੀਜ਼ ਸਿਹਤਯਾਬ ਹੋਏ ਅਤੇ 53 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Loading

ਐਸ.ਏ.ਐਸ ਨਗਰ:–15 ਜੂਨ:—-

ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ/ਅੱਜ 93 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 53 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ/ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67876 ਮਿਲੇ ਹਨ ਜਿਨ੍ਹਾਂ ਵਿੱਚੋਂ 66137 ਮਰੀਜ਼ ਠੀਕ ਹੋ ਗਏ ਅਤੇ 710 ਕੇਸ ਐਕਟੀਵ ਹਨ । ਜਦਕਿ 1029 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 53 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ਸ਼ਾਮਲ ਹਨ।

Leave a Reply

Your email address will not be published. Required fields are marked *

160395

+

Visitors